ਆਸਾ ਮਹਲਾ ੫ ॥ ਕਰਿ ਕਿਰਪਾ ਹਰਿ ਪਰਗਟੀ ਆਇਆ ॥ ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥੧॥ ਐਸਾ ਹਰਿ ਧਨੁ ਸੰਚੀਐ ਭਾਈ ॥ ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥੧॥ ਰਹਾਉ ॥ ਤੋਟਿ ਨ ਆਵੈ ਨਿਖੁਟਿ ਨ ਜਾਇ ॥ ਖਾਇ ਖਰਚਿ ਮਨੁ ਰਹਿਆ ਅਘਾਇ ॥੨॥ ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥ ਇਸੁ ਧਨ ਤੇ ਸਭੁ ਜਗੁ ਵਰਸਾਣਾ ॥੩॥ ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥ ਜਨ ਨਾਨਕ ਅੰਤਿ ਵਾਰ ਨਾਮੁ ਗਹਣਾ ॥੪॥੧੮॥

Leave a Reply

Powered By Indic IME