ਆਸਾ ਮਹਲਾ ੫ ॥ ਨਉ ਨਿਧਿ ਤੇਰੈ ਸਗਲ ਨਿਧਾਨ ॥ ਇਛਾ ਪੂਰਕੁ ਰਖੈ ਨਿਦਾਨ ॥੧॥ ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥ ਤੂੰ ਮਨਿ ਵਸਿਆ ਲਗੈ ਨ ਦੂਖਾ ॥੧॥ ਰਹਾਉ ॥ ਜੋ ਤੂੰ ਕਰਹਿ ਸੋਈ ਪਰਵਾਣੁ ॥ ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥ ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥ ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥ ਸਾਚੇ ਸਾਹਿਬ ਅਲਖ ਅਭੇਵ ॥ ਨਾਨਕ ਲਾਇਆ ਲਾਗਾ ਸੇਵ ॥੪॥੨੦॥

Leave a Reply

Powered By Indic IME