ਆਸਾ ਮਹਲਾ ੫ ॥ ਨਿਕਟਿ ਜੀਅ ਕੈ ਸਦ ਹੀ ਸੰਗਾ ॥ ਕੁਦਰਤਿ ਵਰਤੈ ਰੂਪ ਅਰੁ ਰੰਗਾ ॥੧॥ ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥ ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥੧॥ ਰਹਾਉ ॥ ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥ ਜਿਸ ਕੀ ਮੀਰਾ ਰਾਖੈ ਆਣਿ ॥੨॥ ਜੋ ਲਉਡਾ ਪ੍ਰਭਿ ਕੀਆ ਅਜਾਤਿ ॥ ਤਿਸੁ ਲਉਡੇ ਕਉ ਕਿਸ ਕੀ ਤਾਤਿ ॥੩॥ ਵੇਮੁਹਤਾਜਾ ਵੇਪਰਵਾਹੁ ॥ ਨਾਨਕ ਦਾਸ ਕਹਹੁ ਗੁਰ ਵਾਹੁ ॥੪॥੨੧॥
Scroll