ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥
Scroll