ਆਸਾ ਮਹਲਾ ੫ ॥ ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥ ਤੂੰ ਸਾਜਨੁ ਸੰਗੀ ਪ੍ਰਭੁ ਮੇਰਾ ਕਾਹੇ ਜੀਅ ਡਰਾਹੀ ॥੧॥ ਤੁਮਰੀ ਓਟ ਤੁਮਾਰੀ ਆਸਾ ॥ ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ ਤੂੰ ਸਾਸ ਗਿਰਾਸਾ ॥੧॥ ਰਹਾਉ ॥ ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰ ਵਿਕਰਾਲਾ ॥ ਨਾਨਕ ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥੨॥੩੦॥

Leave a Reply

Powered By Indic IME