ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥

Leave a Reply

Powered By Indic IME