ਆਸਾ ਮਹਲਾ ੫ ॥ ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥ ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥ ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥ ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥ ਅਨਦੁ ਕਰੈ ਸਾਸਿ ਸਾਸਿ ਸਮ੍ਹ੍ਹਾਰੈ ਨਾ ਪੋਹੈ ਅਗਨਾਰਿ ॥੨॥ ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥ ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥ ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮ੍ਹ੍ਹਾਰਿ ॥੪॥੩੭॥

Leave a Reply

Powered By Indic IME