ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੬ ਮਹਲਾ ੫ ॥ ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥ ਕਰਣ ਕਾਰਣ ਸਮਰਥ ਅਪਾਰਾ ਅਵਰੁ ਨਾਹੀ ਰੇ ਕੋਈ ॥੧॥ ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥ ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥ ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥ ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥੨॥ ਜਾ ਕਉ ਟੇਕ ਤੁਮ੍ਹ੍ਹਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥ ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥੩॥ ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥ ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦॥

Leave a Reply

Powered By Indic IME