ਆਸਾ ਮਹਲਾ ੫ ॥ ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥ ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥ ਨਿੰਦਕਿ ਅਹਿਲਾ ਜਨਮੁ ਗਵਾਇਆ ॥ ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥ ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥ ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥ ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥ ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥ ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥ ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥
Scroll