ਆਸਾ ਮਹਲਾ ੫ ॥ ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥ ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥ ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥ ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥੧॥ ਰਹਾਉ ॥ ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥ ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥੨॥ ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥ ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥੩॥ ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥ ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥

Leave a Reply

Powered By Indic IME