ਆਸਾ ਮਹਲਾ ੫ ॥ ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥ ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥੧॥ ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ ॥ ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥੧॥ ਰਹਾਉ ॥ ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥ ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥੨॥ ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ ॥ ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥੩॥ ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥ ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥੪॥੪॥੪੩॥

Leave a Reply

Powered By Indic IME