ਆਸਾ ਮਹਲਾ ੫ ॥ ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥ ਪਾਤਾਲੀ ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ ॥੧॥ ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥ ਅਜ ਕੈ ਵਸਿ ਗੁਰਿ ਕੀਨੋ ਕੇਹਰਿ ਕੂਕਰ ਤਿਨਹਿ ਲਗਾਈ ਰੇ ॥੧॥ ਰਹਾਉ ॥ ਬਾਝੁ ਥੂਨੀਆ ਛਪਰਾ ਥਾਮ੍ਹ੍ਹਿਆ ਨੀਘਰਿਆ ਘਰੁ ਪਾਇਆ ਰੇ ॥ ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ ॥੨॥ ਦਾਦੀ ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥ ਮਾਲਿ ਦੁਲੀਚੈ ਬੈਠੀ ਲੇ ਮਿਰਤਕੁ ਨੈਨ ਦਿਖਾਲਨੁ ਧਾਇਆ ਰੇ ॥੩॥ ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ ॥ ਕਹੁ ਨਾਨਕ ਗੁਰਿ ਅਮਿਉ ਪੀਆਇਆ ਰਸਕਿ ਰਸਕਿ ਬਿਗਸਾਨਾ ਰੇ ॥੪॥੫॥੪੪॥
Scroll