ਆਸਾ ਮਹਲਾ ੫ ॥ ਬੰਧਨ ਕਾਟਿ ਬਿਸਾਰੇ ਅਉਗਨ ਅਪਨਾ ਬਿਰਦੁ ਸਮ੍ਹ੍ਹਾਰਿਆ ॥ ਹੋਏ ਕ੍ਰਿਪਾਲ ਮਾਤ ਪਿਤ ਨਿਆਈ ਬਾਰਿਕ ਜਿਉ ਪ੍ਰਤਿਪਾਰਿਆ ॥੧॥ ਗੁਰਸਿਖ ਰਾਖੇ ਗੁਰ ਗੋਪਾਲਿ ॥ ਕਾਢਿ ਲੀਏ ਮਹਾ ਭਵਜਲ ਤੇ ਅਪਨੀ ਨਦਰਿ ਨਿਹਾਲਿ ॥੧॥ ਰਹਾਉ ॥ ਜਾ ਕੈ ਸਿਮਰਣਿ ਜਮ ਤੇ ਛੁਟੀਐ ਹਲਤਿ ਪਲਤਿ ਸੁਖੁ ਪਾਈਐ ॥ ਸਾਸਿ ਗਿਰਾਸਿ ਜਪਹੁ ਜਪੁ ਰਸਨਾ ਨੀਤ ਨੀਤ ਗੁਣ ਗਾਈਐ ॥੨॥ ਭਗਤਿ ਪ੍ਰੇਮ ਪਰਮ ਪਦੁ ਪਾਇਆ ਸਾਧਸੰਗਿ ਦੁਖ ਨਾਠੇ ॥ ਛਿਜੈ ਨ ਜਾਇ ਕਿਛੁ ਭਉ ਨ ਬਿਆਪੇ ਹਰਿ ਧਨੁ ਨਿਰਮਲੁ ਗਾਠੇ ॥੩॥ ਅੰਤਿ ਕਾਲ ਪ੍ਰਭ ਭਏ ਸਹਾਈ ਇਤ ਉਤ ਰਾਖਨਹਾਰੇ ॥ ਪ੍ਰਾਨ ਮੀਤ ਹੀਤ ਧਨੁ ਮੇਰੈ ਨਾਨਕ ਸਦ ਬਲਿਹਾਰੇ ॥੪॥੬॥੪੫॥

Leave a Reply

Powered By Indic IME