ਆਸਾ ਮਹਲਾ ੫ ॥ ਅੰਮ੍ਰਿਤੁ ਨਾਮੁ ਤੁਮ੍ਹ੍ਹਾਰਾ ਠਾਕੁਰ ਏਹੁ ਮਹਾ ਰਸੁ ਜਨਹਿ ਪੀਓ ॥ ਜਨਮ ਜਨਮ ਚੂਕੇ ਭੈ ਭਾਰੇ ਦੁਰਤੁ ਬਿਨਾਸਿਓ ਭਰਮੁ ਬੀਓ ॥੧॥ ਦਰਸਨੁ ਪੇਖਤ ਮੈ ਜੀਓ ॥ ਸੁਨਿ ਕਰਿ ਬਚਨ ਤੁਮ੍ਹ੍ਹਾਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਭਇਓ ਸਾਧਸੰਗੁ ਏਹੁ ਕਾਜੁ ਤੁਮ੍ਹ੍ਹ ਆਪਿ ਕੀਓ ॥ ਦਿੜੁ ਕਰਿ ਚਰਣ ਗਹੇ ਪ੍ਰਭ ਤੁਮ੍ਹ੍ਹਰੇ ਸਹਜੇ ਬਿਖਿਆ ਭਈ ਖੀਓ ॥੨॥ ਸੁਖ ਨਿਧਾਨ ਨਾਮੁ ਪ੍ਰਭ ਤੁਮਰਾ ਏਹੁ ਅਬਿਨਾਸੀ ਮੰਤ੍ਰੁ ਲੀਓ ॥ ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥੩॥ ਧੰਨੁ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥ ਧੰਨੁ ਸੁ ਕਲਿਜੁਗੁ ਸਾਧਸੰਗਿ ਕੀਰਤਨੁ ਗਾਈਐ ਨਾਨਕ ਨਾਮੁ ਅਧਾਰੁ ਹੀਓ ॥੪॥੮॥੪੭॥
Scroll