ਆਸਾ ਮਹਲਾ ੫ ॥ ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥ ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥ ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥ ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥੨॥ ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥ ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥੩॥ ਗੁਣ ਨਿਧਾਨ ਸਾਹਿਬ ਮਨਿ ਮੇਲਾ ॥ ਸਰਣਿ ਪਇਆ ਨਾਨਕ ਸਹੇਲਾ ॥੪॥੯॥੪੮॥

Leave a Reply

Powered By Indic IME