ਆਸਾ ਮਹਲਾ ੫ ॥ ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥ ਮਹਾ ਮੋਹਨੀ ਤੁਧੁ ਨ ਵਿਆਪੈ ਤੇਰਾ ਆਲਸੁ ਕਹਾ ਗਇਓ ਰੀ ॥੧॥ ਰਹਾਉ ॥ ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ ਰੀ ॥ ਸੁਰਿ ਨਰ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥੧॥ ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ ॥ ਐਸੋ ਸਮਰਥੁ ਵਰਨਿ ਨ ਸਾਕਉ ਤਾ ਕੀ ਉਪਮਾ ਜਾਤ ਨ ਕਹਿਓ ਰੀ ॥੨॥ ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲ ਬਰਨੁ ਬਨਿਓ ਰੀ ॥ ਮਹਾ ਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥੩॥ ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ ॥ ਪ੍ਰੇਮ ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥੪॥੧੨॥੫੧॥
Scroll