ਆਸਾ ਮਹਲਾ ੫ ॥ ਕੋਟਿ ਜਨਮ ਕੇ ਰਹੇ ਭਵਾਰੇ ॥ ਦੁਲਭ ਦੇਹ ਜੀਤੀ ਨਹੀ ਹਾਰੇ ॥੧॥ ਕਿਲਬਿਖ ਬਿਨਾਸੇ ਦੁਖ ਦਰਦ ਦੂਰਿ ॥ ਭਏ ਪੁਨੀਤ ਸੰਤਨ ਕੀ ਧੂਰਿ ॥੧॥ ਰਹਾਉ ॥ ਪ੍ਰਭ ਕੇ ਸੰਤ ਉਧਾਰਨ ਜੋਗ ॥ ਤਿਸੁ ਭੇਟੇ ਜਿਸੁ ਧੁਰਿ ਸੰਜੋਗ ॥੨॥ ਮਨਿ ਆਨੰਦੁ ਮੰਤ੍ਰੁ ਗੁਰਿ ਦੀਆ ॥ ਤ੍ਰਿਸਨ ਬੁਝੀ ਮਨੁ ਨਿਹਚਲੁ ਥੀਆ ॥੩॥ ਨਾਮੁ ਪਦਾਰਥੁ ਨਉ ਨਿਧਿ ਸਿਧਿ ॥ ਨਾਨਕ ਗੁਰ ਤੇ ਪਾਈ ਬੁਧਿ ॥੪॥੧੪॥੬੫॥

Leave a Reply

Powered By Indic IME