ਆਸਾ ਮਹਲਾ ੫ ॥ ਆਪੇ ਪੇਡੁ ਬਿਸਥਾਰੀ ਸਾਖ ॥ ਅਪਨੀ ਖੇਤੀ ਆਪੇ ਰਾਖ ॥੧॥ ਜਤ ਕਤ ਪੇਖਉ ਏਕੈ ਓਹੀ ॥ ਘਟ ਘਟ ਅੰਤਰਿ ਆਪੇ ਸੋਈ ॥੧॥ ਰਹਾਉ ॥ ਆਪੇ ਸੂਰੁ ਕਿਰਣਿ ਬਿਸਥਾਰੁ ॥ ਸੋਈ ਗੁਪਤੁ ਸੋਈ ਆਕਾਰੁ ॥੨॥ ਸਰਗੁਣ ਨਿਰਗੁਣ ਥਾਪੈ ਨਾਉ ॥ ਦੁਹ ਮਿਲਿ ਏਕੈ ਕੀਨੋ ਠਾਉ ॥੩॥ ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ ॥ ਅਨਦ ਰੂਪੁ ਸਭੁ ਨੈਨ ਅਲੋਇਆ ॥੪॥੧੭॥੬੮॥

Leave a Reply

Powered By Indic IME