ਆਸਾ ਮਹਲਾ ੫ ॥ ਹਰਿ ਹਰਿ ਅਖਰ ਦੁਇ ਇਹ ਮਾਲਾ ॥ ਜਪਤ ਜਪਤ ਭਏ ਦੀਨ ਦਇਆਲਾ ॥੧॥ ਕਰਉ ਬੇਨਤੀ ਸਤਿਗੁਰ ਅਪੁਨੀ ॥ ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਜਪਨੀ ॥੧॥ ਰਹਾਉ ॥ ਹਰਿ ਮਾਲਾ ਉਰ ਅੰਤਰਿ ਧਾਰੈ ॥ ਜਨਮ ਮਰਣ ਕਾ ਦੂਖੁ ਨਿਵਾਰੈ ॥੨॥ ਹਿਰਦੈ ਸਮਾਲੈ ਮੁਖਿ ਹਰਿ ਹਰਿ ਬੋਲੈ ॥ ਸੋ ਜਨੁ ਇਤ ਉਤ ਕਤਹਿ ਨ ਡੋਲੈ ॥੩॥ ਕਹੁ ਨਾਨਕ ਜੋ ਰਾਚੈ ਨਾਇ ॥ ਹਰਿ ਮਾਲਾ ਤਾ ਕੈ ਸੰਗਿ ਜਾਇ ॥੪॥੧੯॥੭੦॥
Scroll