ਆਸਾ ਮਹਲਾ ੫ ॥ ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥ ਤਿਸੁ ਜਨ ਲੇਪੁ ਨ ਬਿਆਪੈ ਕੋਇ ॥੧॥ ਹਰਿ ਕਾ ਸੇਵਕੁ ਸਦ ਹੀ ਮੁਕਤਾ ॥ ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ ਕੀ ਜੁਗਤਾ ॥੧॥ ਰਹਾਉ ॥ ਸਗਲ ਤਿਆਗਿ ਹਰਿ ਸਰਣੀ ਆਇਆ ॥ ਤਿਸੁ ਜਨ ਕਹਾ ਬਿਆਪੈ ਮਾਇਆ ॥੨॥ ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥ ਤਿਸ ਕਉ ਚਿੰਤਾ ਸੁਪਨੈ ਨਾਹਿ ॥੩॥ ਕਹੁ ਨਾਨਕ ਗੁਰੁ ਪੂਰਾ ਪਾਇਆ ॥ ਭਰਮੁ ਮੋਹੁ ਸਗਲ ਬਿਨਸਾਇਆ ॥੪॥੨੦॥੭੧॥
Scroll