ਆਸਾ ਮਹਲਾ ੫ ॥ ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ ॥ ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥੧॥ ਸੁਨਿ ਸੁਨਿ ਜੀਵਾ ਸੋਇ ਤੁਮ੍ਹ੍ਹਾਰੀ ॥ ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥੧॥ ਰਹਾਉ ॥ ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥ ਫਲੁ ਪਾਇਆ ਜਪਿ ਸਤਿਗੁਰ ਮੰਤਾ ॥੨॥ ਸੋਈ ਸਤਿ ਸਤਿ ਹੈ ਸੋਇ ॥ ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥੩॥ ਕਹੁ ਨਾਨਕ ਕਉਨ ਉਹ ਕਰਮਾ ॥ ਜਾ ਕੈ ਮਨਿ ਵਸਿਆ ਹਰਿ ਨਾਮਾ ॥੪॥੨੧॥੭੨॥
Scroll