ਆਸਾ ਮਹਲਾ ੫ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥ ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥੧॥ ਸੋਇ ਰਹੇ ਮਾਇਆ ਮਦ ਮਾਤੇ ॥ ਜਾਗਤ ਭਗਤ ਸਿਮਰਤ ਹਰਿ ਰਾਤੇ ॥੧॥ ਰਹਾਉ ॥ ਮੋਹ ਭਰਮਿ ਬਹੁ ਜੋਨਿ ਭਵਾਇਆ ॥ ਅਸਥਿਰੁ ਭਗਤ ਹਰਿ ਚਰਣ ਧਿਆਇਆ ॥੨॥ ਬੰਧਨ ਅੰਧ ਕੂਪ ਗ੍ਰਿਹ ਮੇਰਾ ॥ ਮੁਕਤੇ ਸੰਤ ਬੁਝਹਿ ਹਰਿ ਨੇਰਾ ॥੩॥ ਕਹੁ ਨਾਨਕ ਜੋ ਪ੍ਰਭ ਸਰਣਾਈ ॥ ਈਹਾ ਸੁਖੁ ਆਗੈ ਗਤਿ ਪਾਈ ॥੪॥੨੨॥੭੩॥
Scroll