ਆਸਾ ਮਹਲਾ ੫ ॥ ਰੋਵਨਹਾਰੈ ਝੂਠੁ ਕਮਾਨਾ ॥ ਹਸਿ ਹਸਿ ਸੋਗੁ ਕਰਤ ਬੇਗਾਨਾ ॥੧॥ ਕੋ ਮੂਆ ਕਾ ਕੈ ਘਰਿ ਗਾਵਨੁ ॥ ਕੋ ਰੋਵੈ ਕੋ ਹਸਿ ਹਸਿ ਪਾਵਨੁ ॥੧॥ ਰਹਾਉ ॥ ਬਾਲ ਬਿਵਸਥਾ ਤੇ ਬਿਰਧਾਨਾ ॥ ਪਹੁਚਿ ਨ ਮੂਕਾ ਫਿਰਿ ਪਛੁਤਾਨਾ ॥੨॥ ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥ ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥੩॥ ਕਹੁ ਨਾਨਕ ਜੋ ਲਾਇਆ ਨਾਮ ॥ ਸਫਲ ਜਨਮੁ ਤਾ ਕਾ ਪਰਵਾਨ ॥੪॥੨੪॥੭੫॥
Scroll