ਆਸਾ ਮਹਲਾ ੫ ॥ ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥ ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥ ਸੰਤ ਪ੍ਰਸਾਦਿ ਭਲੀ ਬਨੀ ॥ ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥ ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥ ਮਿਟਿ ਗਈ ਭੂਖ ਮਹਾ ਬਿਕਰਾਲ ॥੨॥ ਠਾਕੁਰਿ ਅਪੁਨੈ ਕੀਨੀ ਦਾਤਿ ॥ ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥ ਮਿਟਿ ਗਈ ਭਾਲ ਮਨੁ ਸਹਜਿ ਸਮਾਨਾ ॥ ਨਾਨਕ ਪਾਇਆ ਨਾਮ ਖਜਾਨਾ ॥੪॥੨੭॥੭੮॥
Scroll