ਆਸਾ ਮਹਲਾ ੫ ॥ ਅਨਦਿਨੁ ਮੂਸਾ ਲਾਜੁ ਟੁਕਾਈ ॥ ਗਿਰਤ ਕੂਪ ਮਹਿ ਖਾਹਿ ਮਿਠਾਈ ॥੧॥ ਸੋਚਤ ਸਾਚਤ ਰੈਨਿ ਬਿਹਾਨੀ ॥ ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥੧॥ ਰਹਾਉ ॥ ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥ ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥੨॥ ਬਾਲੂ ਕਨਾਰਾ ਤਰੰਗ ਮੁਖਿ ਆਇਆ ॥ ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥ ਸਾਧਸੰਗਿ ਜਪਿਓ ਹਰਿ ਰਾਇ ॥ ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥

Leave a Reply

Powered By Indic IME