ਆਸਾ ਮਹਲਾ ੫ ਦੁਤੁਕੇ ੯ ॥ ਉਨ ਕੈ ਸੰਗਿ ਤੂ ਕਰਤੀ ਕੇਲ ॥ ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥ ਉਨ੍ਹ੍ਹ ਕੈ ਸੰਗਿ ਤੁਮ ਸਭੁ ਕੋਊ ਲੋਰੈ ॥ ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥ ਤੇ ਬੈਰਾਗੀ ਕਹਾ ਸਮਾਏ ॥ ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ ॥ ਉਨ੍ਹ੍ਹ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥ ਉਨ੍ਹ੍ਹ ਕੈ ਸੰਗਿ ਤੂ ਹੋਈ ਹੈ ਜਾਹਰਿ ॥ ਉਨ੍ਹ੍ਹ ਕੈ ਸੰਗਿ ਤੂ ਰਖੀ ਪਪੋਲਿ ॥ ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥ ਉਨ੍ਹ੍ਹ ਕੈ ਸੰਗਿ ਤੇਰਾ ਮਾਨੁ ਮਹਤੁ ॥ ਉਨ੍ਹ੍ਹ ਕੈ ਸੰਗਿ ਤੁਮ ਸਾਕੁ ਜਗਤੁ ॥ ਉਨ੍ਹ੍ਹ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥ ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥ ਓਹੁ ਬੈਰਾਗੀ ਮਰੈ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਜੋੜਿ ਵਿਛੋੜੇ ਨਾਨਕ ਥਾਪਿ ॥ ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥
Scroll