ਆਸਾ ਮਹਲਾ ੫ ॥ ਨਾ ਓਹੁ ਮਰਤਾ ਨਾ ਹਮ ਡਰਿਆ ॥ ਨਾ ਓਹੁ ਬਿਨਸੈ ਨਾ ਹਮ ਕੜਿਆ ॥ ਨਾ ਓਹੁ ਨਿਰਧਨੁ ਨਾ ਹਮ ਭੂਖੇ ॥ ਨਾ ਓਸੁ ਦੂਖੁ ਨ ਹਮ ਕਉ ਦੂਖੇ ॥੧॥ ਅਵਰੁ ਨ ਕੋਊ ਮਾਰਨਵਾਰਾ ॥ ਜੀਅਉ ਹਮਾਰਾ ਜੀਉ ਦੇਨਹਾਰਾ ॥੧॥ ਰਹਾਉ ॥ ਨਾ ਉਸੁ ਬੰਧਨ ਨਾ ਹਮ ਬਾਧੇ ॥ ਨਾ ਉਸੁ ਧੰਧਾ ਨਾ ਹਮ ਧਾਧੇ ॥ ਨਾ ਉਸੁ ਮੈਲੁ ਨ ਹਮ ਕਉ ਮੈਲਾ ॥ ਓਸੁ ਅਨੰਦੁ ਤ ਹਮ ਸਦ ਕੇਲਾ ॥੨॥ ਨਾ ਉਸੁ ਸੋਚੁ ਨ ਹਮ ਕਉ ਸੋਚਾ ॥ ਨਾ ਉਸੁ ਲੇਪੁ ਨ ਹਮ ਕਉ ਪੋਚਾ ॥ ਨਾ ਉਸੁ ਭੂਖ ਨ ਹਮ ਕਉ ਤ੍ਰਿਸਨਾ ॥ ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥੩॥ ਹਮ ਕਿਛੁ ਨਾਹੀ ਏਕੈ ਓਹੀ ॥ ਆਗੈ ਪਾਛੈ ਏਕੋ ਸੋਈ ॥ ਨਾਨਕ ਗੁਰਿ ਖੋਏ ਭ੍ਰਮ ਭੰਗਾ ॥ ਹਮ ਓਇ ਮਿਲਿ ਹੋਏ ਇਕ ਰੰਗਾ ॥੪॥੩੨॥੮੩॥

Leave a Reply

Powered By Indic IME