ਆਸਾ ਮਹਲਾ ੫ ॥ ਅਨਿਕ ਭਾਂਤਿ ਕਰਿ ਸੇਵਾ ਕਰੀਐ ॥ ਜੀਉ ਪ੍ਰਾਨ ਧਨੁ ਆਗੈ ਧਰੀਐ ॥ ਪਾਨੀ ਪਖਾ ਕਰਉ ਤਜਿ ਅਭਿਮਾਨੁ ॥ ਅਨਿਕ ਬਾਰ ਜਾਈਐ ਕੁਰਬਾਨੁ ॥੧॥ ਸਾਈ ਸੁਹਾਗਣਿ ਜੋ ਪ੍ਰਭ ਭਾਈ ॥ ਤਿਸ ਕੈ ਸੰਗਿ ਮਿਲਉ ਮੇਰੀ ਮਾਈ ॥੧॥ ਰਹਾਉ ॥ ਦਾਸਨਿ ਦਾਸੀ ਕੀ ਪਨਿਹਾਰਿ ॥ ਉਨ੍ਹ੍ਹ ਕੀ ਰੇਣੁ ਬਸੈ ਜੀਅ ਨਾਲਿ ॥ ਮਾਥੈ ਭਾਗੁ ਤ ਪਾਵਉ ਸੰਗੁ ॥ ਮਿਲੈ ਸੁਆਮੀ ਅਪੁਨੈ ਰੰਗਿ ॥੨॥ ਜਾਪ ਤਾਪ ਦੇਵਉ ਸਭ ਨੇਮਾ ॥ ਕਰਮ ਧਰਮ ਅਰਪਉ ਸਭ ਹੋਮਾ ॥ ਗਰਬੁ ਮੋਹੁ ਤਜਿ ਹੋਵਉ ਰੇਨ ॥ ਉਨ੍ਹ੍ਹ ਕੈ ਸੰਗਿ ਦੇਖਉ ਪ੍ਰਭੁ ਨੈਨ ॥੩॥ ਨਿਮਖ ਨਿਮਖ ਏਹੀ ਆਰਾਧਉ ॥ ਦਿਨਸੁ ਰੈਣਿ ਏਹ ਸੇਵਾ ਸਾਧਉ ॥ ਭਏ ਕ੍ਰਿਪਾਲ ਗੁਪਾਲ ਗੋਬਿੰਦ ॥ ਸਾਧਸੰਗਿ ਨਾਨਕ ਬਖਸਿੰਦ ॥੪॥੩੩॥੮੪॥
Scroll