ਆਸਾ ਮਹਲਾ ੫ ॥ ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥ ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥ ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥ ਪ੍ਰਭ ਕੀ ਪ੍ਰੀਤਿ ਸਦ ਨਿਰਮਲ ਹੋਇ ॥੧॥ ਸੁਨਹੁ ਮੀਤ ਐਸਾ ਪ੍ਰੇਮ ਪਿਆਰੁ ॥ ਜੀਅ ਪ੍ਰਾਨ ਘਟ ਘਟ ਆਧਾਰੁ ॥੧॥ ਰਹਾਉ ॥ ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥ ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲ ਨਾਮ ॥ ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥ ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥੨॥ ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥ ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥ ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥ ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥੩॥ ਆਪਹੁ ਕੋਈ ਮਿਲੈ ਨ ਭੂਲੈ ॥ ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੂਲੈ ॥ ਕਹੁ ਨਾਨਕ ਤੇਰੈ ਕੁਰਬਾਣੁ ॥ ਸੰਤ ਓਟ ਪ੍ਰਭ ਤੇਰਾ ਤਾਣੁ ॥੪॥੩੪॥੮੫॥
Scroll