ਆਸਾ ਮਹਲਾ ੫ ॥ ਭੂਪਤਿ ਹੋਇ ਕੈ ਰਾਜੁ ਕਮਾਇਆ ॥ ਕਰਿ ਕਰਿ ਅਨਰਥ ਵਿਹਾਝੀ ਮਾਇਆ ॥ ਸੰਚਤ ਸੰਚਤ ਥੈਲੀ ਕੀਨ੍ਹ੍ਹੀ ॥ ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨ੍ਹ੍ਹੀ ॥੧॥ ਕਾਚ ਗਗਰੀਆ ਅੰਭ ਮਝਰੀਆ ॥ ਗਰਬਿ ਗਰਬਿ ਉਆਹੂ ਮਹਿ ਪਰੀਆ ॥੧॥ ਰਹਾਉ ॥ ਨਿਰਭਉ ਹੋਇਓ ਭਇਆ ਨਿਹੰਗਾ ॥ ਚੀਤਿ ਨ ਆਇਓ ਕਰਤਾ ਸੰਗਾ ॥ ਲਸਕਰ ਜੋੜੇ ਕੀਆ ਸੰਬਾਹਾ ॥ ਨਿਕਸਿਆ ਫੂਕ ਤ ਹੋਇ ਗਇਓ ਸੁਆਹਾ ॥੨॥ ਊਚੇ ਮੰਦਰ ਮਹਲ ਅਰੁ ਰਾਨੀ ॥ ਹਸਤਿ ਘੋੜੇ ਜੋੜੇ ਮਨਿ ਭਾਨੀ ॥ ਵਡ ਪਰਵਾਰੁ ਪੂਤ ਅਰੁ ਧੀਆ ॥ ਮੋਹਿ ਪਚੇ ਪਚਿ ਅੰਧਾ ਮੂਆ ॥੩॥ ਜਿਨਹਿ ਉਪਾਹਾ ਤਿਨਹਿ ਬਿਨਾਹਾ ॥ ਰੰਗ ਰਸਾ ਜੈਸੇ ਸੁਪਨਾਹਾ ॥ ਸੋਈ ਮੁਕਤਾ ਤਿਸੁ ਰਾਜੁ ਮਾਲੁ ॥ ਨਾਨਕ ਦਾਸ ਜਿਸੁ ਖਸਮੁ ਦਇਆਲੁ ॥੪॥੩੫॥੮੬॥
Scroll