ਆਸਾ ਮਹਲਾ ੫ ॥ ਇਨ੍ਹ੍ਹ ਸਿਉ ਪ੍ਰੀਤਿ ਕਰੀ ਘਨੇਰੀ ॥ ਜਉ ਮਿਲੀਐ ਤਉ ਵਧੈ ਵਧੇਰੀ ॥ ਗਲਿ ਚਮੜੀ ਜਉ ਛੋਡੈ ਨਾਹੀ ॥ ਲਾਗਿ ਛੁਟੋ ਸਤਿਗੁਰ ਕੀ ਪਾਈ ॥੧॥ ਜਗ ਮੋਹਨੀ ਹਮ ਤਿਆਗਿ ਗਵਾਈ ॥ ਨਿਰਗੁਨੁ ਮਿਲਿਓ ਵਜੀ ਵਧਾਈ ॥੧॥ ਰਹਾਉ ॥ ਐਸੀ ਸੁੰਦਰਿ ਮਨ ਕਉ ਮੋਹੈ ॥ ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥ ਮਨਿ ਤਨਿ ਲਾਗੈ ਹੋਇ ਕੈ ਮੀਠੀ ॥ ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥੨॥ ਅਗਰਕ ਉਸ ਕੇ ਵਡੇ ਠਗਾਊ ॥ ਛੋਡਹਿ ਨਾਹੀ ਬਾਪ ਨ ਮਾਊ ॥ ਮੇਲੀ ਅਪਨੇ ਉਨਿ ਲੇ ਬਾਂਧੇ ॥ ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥੩॥ ਅਬ ਮੋਰੈ ਮਨਿ ਭਇਆ ਅਨੰਦ ॥ ਭਉ ਚੂਕਾ ਟੂਟੇ ਸਭਿ ਫੰਦ ॥ ਕਹੁ ਨਾਨਕ ਜਾ ਸਤਿਗੁਰੁ ਪਾਇਆ ॥ ਘਰੁ ਸਗਲਾ ਮੈ ਸੁਖੀ ਬਸਾਇਆ ॥੪॥੩੬॥੮੭॥

Leave a Reply

Powered By Indic IME