ਆਸਾ ਮਹਲਾ ੫ ॥ ਆਠ ਪਹਰ ਨਿਕਟਿ ਕਰਿ ਜਾਨੈ ॥ ਪ੍ਰਭ ਕਾ ਕੀਆ ਮੀਠਾ ਮਾਨੈ ॥ ਏਕੁ ਨਾਮੁ ਸੰਤਨ ਆਧਾਰੁ ॥ ਹੋਇ ਰਹੇ ਸਭ ਕੀ ਪਗ ਛਾਰੁ ॥੧॥ ਸੰਤ ਰਹਤ ਸੁਨਹੁ ਮੇਰੇ ਭਾਈ ॥ ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥ ਵਰਤਣਿ ਜਾ ਕੈ ਕੇਵਲ ਨਾਮ ॥ ਅਨਦ ਰੂਪ ਕੀਰਤਨੁ ਬਿਸ੍ਰਾਮ ॥ ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥ ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥੨॥ ਕੋਟਿ ਕੋਟਿ ਅਘ ਕਾਟਨਹਾਰਾ ॥ ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥ ਸੂਰਬੀਰ ਬਚਨ ਕੇ ਬਲੀ ॥ ਕਉਲਾ ਬਪੁਰੀ ਸੰਤੀ ਛਲੀ ॥੩॥ ਤਾ ਕਾ ਸੰਗੁ ਬਾਛਹਿ ਸੁਰਦੇਵ ॥ ਅਮੋਘ ਦਰਸੁ ਸਫਲ ਜਾ ਕੀ ਸੇਵ ॥ ਕਰ ਜੋੜਿ ਨਾਨਕੁ ਕਰੇ ਅਰਦਾਸਿ ॥ ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥੪॥੩੭॥੮੮॥
Scroll