ਆਸਾ ਮਹਲਾ ੫ ॥ ਮੀਠੀ ਆਗਿਆ ਪਿਰ ਕੀ ਲਾਗੀ ॥ ਸਉਕਨਿ ਘਰ ਕੀ ਕੰਤਿ ਤਿਆਗੀ ॥ ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥ ਮਨ ਮੇਰੇ ਕੀ ਤਪਤਿ ਹਰੀ ॥੧॥ ਭਲੋ ਭਇਓ ਪ੍ਰਿਅ ਕਹਿਆ ਮਾਨਿਆ ॥ ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥ ਹਉ ਬੰਦੀ ਪ੍ਰਿਅ ਖਿਜਮਤਦਾਰ ॥ ਓਹੁ ਅਬਿਨਾਸੀ ਅਗਮ ਅਪਾਰ ॥ ਲੇ ਪਖਾ ਪ੍ਰਿਅ ਝਲਉ ਪਾਏ ॥ ਭਾਗਿ ਗਏ ਪੰਚ ਦੂਤ ਲਾਵੇ ॥੨॥ ਨਾ ਮੈ ਕੁਲੁ ਨਾ ਸੋਭਾਵੰਤ ॥ ਕਿਆ ਜਾਨਾ ਕਿਉ ਭਾਨੀ ਕੰਤ ॥ ਮੋਹਿ ਅਨਾਥ ਗਰੀਬ ਨਿਮਾਨੀ ॥ ਕੰਤ ਪਕਰਿ ਹਮ ਕੀਨੀ ਰਾਨੀ ॥੩॥ ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥ ਸੂਖ ਸਹਜ ਮੇਰਾ ਧਨੁ ਸੋਹਾਗਾ ॥ ਕਹੁ ਨਾਨਕ ਮੋਰੀ ਪੂਰਨ ਆਸਾ ॥ ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥

Leave a Reply

Powered By Indic IME