ਆਸਾ ਮਹਲਾ ੫ ॥ ਸਤਿਗੁਰ ਸਾਚੈ ਦੀਆ ਭੇਜਿ ॥ ਚਿਰੁ ਜੀਵਨੁ ਉਪਜਿਆ ਸੰਜੋਗਿ ॥ ਉਦਰੈ ਮਾਹਿ ਆਇ ਕੀਆ ਨਿਵਾਸੁ ॥ ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥ ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥ ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥ ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥ ਮਿਟਿਆ ਸੋਗੁ ਮਹਾ ਅਨੰਦੁ ਥੀਆ ॥ ਗੁਰਬਾਣੀ ਸਖੀ ਅਨੰਦੁ ਗਾਵੈ ॥ ਸਾਚੇ ਸਾਹਿਬ ਕੈ ਮਨਿ ਭਾਵੈ ॥੨॥ ਵਧੀ ਵੇਲਿ ਬਹੁ ਪੀੜੀ ਚਾਲੀ ॥ ਧਰਮ ਕਲਾ ਹਰਿ ਬੰਧਿ ਬਹਾਲੀ ॥ ਮਨ ਚਿੰਦਿਆ ਸਤਿਗੁਰੂ ਦਿਵਾਇਆ ॥ ਭਏ ਅਚਿੰਤ ਏਕ ਲਿਵ ਲਾਇਆ ॥੩॥ ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥ ਬੁਲਾਇਆ ਬੋਲੈ ਗੁਰ ਕੈ ਭਾਣਿ ॥ ਗੁਝੀ ਛੰਨੀ ਨਾਹੀ ਬਾਤ ॥ ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥

Leave a Reply

Powered By Indic IME