ਆਸਾ ਘਰੁ ੮ ਕਾਫੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥ ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥ ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥ ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ ਰਹਾਉ ॥ ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥ ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥ ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥ ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥ ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥ ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥
Scroll