ਆਸਾ ਮਹਲਾ ੫ ॥ ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥ ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥ ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ ॥ ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥ ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰ ਸਬਦੁ ਨਿਰੰਤਰਿ ॥੨॥ ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥ ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥ ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥ ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥

Leave a Reply

Powered By Indic IME