ਆਸਾ ਮਹਲਾ ੫ ॥ ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥ ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥ ਬਿੰਦਕ ਗਾਲ੍ਹ੍ਹਿ ਸੁਣੀ ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥ ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥ ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥

Leave a Reply

Powered By Indic IME