ਆਸਾ ਮਹਲਾ ੫ ॥ ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥ ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥ ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥ ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥ ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥ ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥ ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥ ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥ ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥

Leave a Reply

Powered By Indic IME