ਆਸਾ ਮਹਲਾ ੫ ॥ ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥ ਕਿਤੀ ਇਤੁ ਦਰੀਆਇ ਵੰਞਨ੍ਹ੍ਹਿ ਵਹਦਿਆ ॥੧॥ ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥ ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥ ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥ ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥ ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥ ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥ ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥ ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥
Scroll