ਆਸਾ ਮਹਲਾ ੫ ॥ ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥ ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥ ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ ਦੇਖਿ ਤੁਮ੍ਹ੍ਹਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ ਰਹਾਉ ॥ ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨ ॥ ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨ ॥੨॥ ਜੇਤੇ ਮਾਇਆ ਰੰਗ ਤੇਤ ਪਛਾਵਿਆ ॥ ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥ ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥ ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥

Leave a Reply

Powered By Indic IME