ਆਸਾ ਮਹਲਾ ੫ ॥ ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥ ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥ ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥ ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ ਰਹਾਉ ॥ ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥ ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥ ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥ ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥ ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥ ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥

Leave a Reply

Powered By Indic IME