ਆਸਾ ਮਹਲਾ ੫ ॥ ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥ ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥ ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥ ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ ਰਹਾਉ ॥ ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥ ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥ ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥ ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥੩॥ ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥ ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥
Scroll