ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥੩੪॥

Leave a Reply

Powered By Indic IME