ਆਸਾ ਮਹਲਾ ੫ ॥ ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥ ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥ ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥ ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥ ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥
Scroll