ਆਸਾ ਮਹਲਾ ੫ ॥ ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥੧॥ ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ ਹਮ ਛੂਟੇ ਅਬ ਉਨ੍ਹ੍ਹਾ ਤੇ ਓਇ ਹਮ ਤੇ ਛੂਟੇ ॥੧॥ ਰਹਾਉ ॥ ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥ ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥ ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥ ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥ ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥

Leave a Reply

Powered By Indic IME