ਆਸਾ ਮਹਲਾ ੫ ॥ ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥ ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥ ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥
Scroll