ਆਸਾ ਘਰੁ ੯ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥ ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥੧॥ ਹਉ ਮਾਗਉ ਆਨ ਲਜਾਵਉ ॥ ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥੧॥ ਰਹਾਉ ॥ ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥ ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨ੍ਹ੍ਹ ਕਉ ਮਹਲੁ ਦੁਲਭਾਵਉ ॥੨॥ ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਨ ਪਾਵਉ ॥ ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥੩॥ ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥ ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥੪॥੧॥੧੨੧॥

Leave a Reply

Powered By Indic IME