ਆਸਾ ਮਹਲਾ ੫ ॥ ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥ ਸੰਗਿ ਚਲਨ ਕਉ ਤੋਸਾ ਦੀਨ੍ਹ੍ਹਾ ਗੋਬਿੰਦ ਨਾਮ ਕੇ ਬਿਉਹਾਰੀ ॥੧॥ ਅਵਰ ਬਿਸਾਰੀ ਬਿਸਾਰੀ ॥ ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥੧॥ ਰਹਾਉ ॥ ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮ੍ਹ੍ਹਾਰੀ ॥ ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥ ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥ ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥ ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ ॥ ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥੪॥੨॥੧੨੨॥

Leave a Reply

Powered By Indic IME