ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੧੦ ਮਹਲਾ ੫ ॥ ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥ ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥ ਰੇ ਮਨ ਕਿਆ ਕਰਹਿ ਹੈ ਹਾ ਹਾ ॥ ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥ ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥ ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥੨॥ ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥ ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥੩॥ ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥ ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥੪॥੧॥੧੨੩॥

Leave a Reply

Powered By Indic IME