ਆਸਾ ਮਹਲਾ ੫ ॥ ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥ ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥੧॥ ਸਤਿਗੁਰ ਤੇਰੀ ਆਸਾਇਆ ॥ ਪਤਿਤ ਪਾਵਨੁ ਤੇਰੋ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥੧॥ ਰਹਾਉ ॥ ਗੰਧਣ ਵੈਣ ਸੁਣਹਿ ਉਰਝਾਵਹਿ ਨਾਮੁ ਲੈਤ ਅਲਕਾਇਆ ॥ ਨਿੰਦ ਚਿੰਦ ਕਉ ਬਹੁਤੁ ਉਮਾਹਿਓ ਬੂਝੀ ਉਲਟਾਇਆ ॥੨॥ ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥ ਸਾਚ ਧਰਮ ਸਿਉ ਰੁਚਿ ਨਹੀ ਆਵੈ ਸਤਿ ਸੁਨਤ ਛੋਹਾਇਆ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥ ਨਾਨਕ ਆਹਿ ਸਰਣ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥੪॥੩॥੧੨੫॥

Leave a Reply

Powered By Indic IME